•   Friday, 18 Apr, 2025
ਏਆਈਐਸਐਫ ਤੇ ਏਆਈਵਾਈਐਫ ਵੱਲੋਂ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਦੀ ਛੁੱਟੀ ਕਰਨ ਦੀ ਮੰਗ

ਏਆਈਐਸਐਫ ਤੇ ਏਆਈਵਾਈਐਫ ਵੱਲੋਂ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਦੀ ਛੁੱਟੀ ਕਰਨ ਦੀ ਮੰਗ

Generic placeholder image
  Varanasi ki aawaz

ਏਆਈਐਸਐਫ ਤੇ ਏਆਈਵਾਈਐਫ ਵੱਲੋਂ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਦੀ ਛੁੱਟੀ ਕਰਨ ਦੀ ਮੰਗ

ਬਸੰਤੀ ਪੱਗਾਂ ਅਤੇ ਪਰਨੇ ਪਾ ਕੇ ਬਦਲਾਅ ਲਿਆਉਣ ਵਾਲੀ ਸਰਕਾਰ ਨੇ ਨਹੀਂ ਕੀਤੀ ਸ਼ਹੀਦਾਂ ਦੇ ਦਿਨਾਂ ਤੇ ਛੁੱਟੀ! 
ਜਲਾਲਾਬਾਦ:-ਪੰਜਾਬ ਸੂਬੇ ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਪੰਜਾਬ ਦੇ ਲੋਕਾਂ ਨੂੰ ਜਜ਼ਬਾਤੀ ਤੌਰ ਤੇ ਤਿਆਰ ਕਰ ਕੇ ਬਦਲਾਅ ਦੇ ਨਾਮ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਵਿੱਚ ਸਿੰਬਲ ਦੇ ਤੌਰ ਤੇ ਬਸੰਤੀ ਪੱਗ ਅਤੇ ਬਸੰਤੀ ਪਰਨੇ ਪਾ ਕੇ ਲੋਕਾਂ ਵਿੱਚ ਪ੍ਰਚਾਰ  ਕੀਤਾ ਗਿਆ ਅਤੇ ਆਪਣੇ ਵਲੰਟੀਅਰ ਵੀ ਬਸੰਤੀ ਪੱਗਾਂ ਬਣਵਾ ਕੇ ਕੰਮ ਕਰਦੇ ਰਹੇ।

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹੁੰ ਚੁੱਕ ਸਮਾਗਮ ਲਈ ਲੱਖਾਂ ਰੁਪਏ ਖਰਚ ਕੇ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ  ਸਹੁੰ ਚੁੱਕੀ,ਪ੍ਰੰਤੂ ਉਹ ਜਿਨ੍ਹਾਂ ਸ਼ਹੀਦਾਂ ਦੀ ਧਰਤੀ ਤੇ ਜਾ ਕੇ ਸਹੁੰ ਚੁੱਕ ਕੇ ਪ੍ਰਣ ਲੈਂਦੇ ਹਨ, ਉਨ੍ਹਾਂ ਦੇ ਸ਼ਹੀਦੀ ਜਨਮ ਦਿਹਾੜਿਆਂ 'ਤੇ ਛੁੱਟੀ ਕਰਨੀ ਭੁੱਲ ਚੁੱਕੇ ਹਨ। ਇਸ ਸਬੰਧੀ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਨੇ ਕਿਹਾ ਕਿ  ਆਉਣ ਵਾਲੇ 28 ਸਤੰਬਰ ਨੂੰ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਪੱਧਰ ਤੋਂ ਲੈ ਕੇ ਕੌਮਾਂਤਰੀ ਪੱਧਰ ਤਕ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਦਿਨ 'ਤੇ ਪੰਜਾਬ ਸਰਕਾਰ ਪਹਿਲਾਂ ਵਾਲੀਆਂ ਸਰਕਾਰਾਂ ਵਾਲੀ ਪਿਰਤ ਪਾ ਕੇ ਛੁੱਟੀ ਨਹੀਂ ਕਰ ਰਹੀ।

ਇਸ ਸਬੰਧੀ ਗੱਲਬਾਤ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ, ਸੂਬਾਈ ਮੀਤ ਸਕੱਤਰ ਹਰਭਜਨ ਛੱਪਡ਼ੀ ਵਾਲਾ,ਜ਼ਿਲ੍ਹਾ ਸਕੱਤਰ ਸੁਬੇਗ ਝੰਗੜਭੈਣੀ,ਖਰੈਤ ਬੱਗੇ ਕੇ  ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਰਮਨ ਧਰਮੂਵਾਲਾ, ਸਕੱਤਰ ਸਟਾਲਿਨ, ਜ਼ਿਲ੍ਹਾ ਕੌਂਸਲ ਮੈਂਬਰ ਮਨਪ੍ਰੀਤ ਕੱਟੀਆਂਵਾਲਾ, ਕਲਪਨਾ ਕਾਠਗਡ਼੍ਹ ਅਤੇ ਅਵਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹੀਦਾਂ ਕਰਤਾਰ ਸਿੰਘ ਸਰਾਭਾ,ਸ਼ਹੀਦ ਊਧਮ ਸਿੰਘ,ਪਰਮਗੁਣੀ ਭਗਤ ਸਿੰਘ, ਰਾਜਗੁਰੂ,ਸੁਖਦੇਵ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੇ ਸ਼ਹੀਦੀ ਅਤੇ ਜਨਮ ਦਿਨ 'ਤੇ ਛੁੱਟੀ ਨਾ ਕਰਨਾ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੇ ਨਾਮ ਤੇ ਵੋਟਾਂ ਲੈਣ ਵਾਲੇ ਅੱਜ ਖ਼ੁਦ ਸ਼ਹੀਦਾਂ ਦੇ ਜਨਮ ਅਤੇ ਸ਼ਹੀਦੀ ਦਿਨ ਤੇ ਛੁੱਟੀ ਕਰਨਾ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲੀ ਸਰਕਾਰ ਵੱਲੋਂ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ, ਪਰ ਉਸ ਵਿਚ ਬਦਲਾਅ ਕਰਨ ਦੀ ਮੁੱਢਲੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਸੀ। ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਆਉਣ ਵਾਲੇ ਸਤੰਬਰ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ 'ਤੇ ਛੁੱਟੀ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਵਿਦਿਆਰਥੀ ਮੁਲਾਜ਼ਮ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮੇ ਉਸ ਦਿਨ ਆਪਣੇ ਮਹਾਨ ਸ਼ਹੀਦਾ ਜਨਮਦਿਨ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾ ਸਕਣ।।                                          

*ਰਿਪੋਰਟ ਬਲਜੀਤ ਸਿੰਘ ਮੱਲ੍ਹੀ  ਜ਼ਿਲ੍ਹਾ ਫ਼ਾਜ਼ਿਲਕਾ ਪੰਜਾਬ*

रिपोर्ट- बलजीत सिंह मल्ली जलालाबाद जिला फाजिल्का पंजाब
Comment As:

Comment (0)