28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਹੋਏਗਾ ਰਾਜ ਪੱਧਰੀ ਸਮਾਗਮ ਸੱਭਿਆਚਾਰਕ ਪ੍ਰੋਗਰਾਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਮੁੱਖ ਆਕਰਸ਼ਨ ਦਾ ਕੇਂਦਰ


28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਹੋਏਗਾ ਰਾਜ ਪੱਧਰੀ ਸਮਾਗਮ ਸੱਭਿਆਚਾਰਕ ਪ੍ਰੋਗਰਾਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਮੁੱਖ ਆਕਰਸ਼ਨ ਦਾ ਕੇਂਦਰ
ਫ਼ਿਰੋਜ਼ਪੁਰ:-ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਵਸ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਵੱਲੋਂ ਦੇਸ਼ ਲਈ ਕੀਤੇ ਕੰਮਾਂ ਨੂੰ ਯਾਦ ਰੱਖਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਕ ਹੋਣਗੇ।
ਉਨ੍ਹਾਂ ਦੱਸਿਆ ਕਿ ਸ਼ਾਮ 05 ਵਜੇ ਤੋਂ ਸੱਭਿਆਚਰਕ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਨਾਟਕ, ਢਾਡੀ, ਕਵੀਸ਼ਰੀ, ਫੋਕ ਆਰਕੈਸਟਰਾ, ਮਲਵਈ ਗਿੱਧਾ, ਝੂਮਰ, ਭੰਗੜਾ ਆਦਿ ਪੇਸ਼ ਕੀਤੇ ਜਾਣਗੇ। ਇਸ ਤੋਂ ਬਾਅਦ ਲਾਈਟ ਐਂਡ ਸਾਊਂਡ ਸ਼ੋਅ ਦਿਖਾਇਆ ਜਾਵੇਗਾ। ਇਸ ਸੱਭਿਆਚਾਰਕ ਪ੍ਰੋਗਰਾਮ ਦੇ ਓਵਰਆਲ ਇੰਚਾਰਜ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸਿੰਘ ਹੋਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਾਹ ਉਤੇ ਚੱਲਣ ਦੀ ਲੋਡ਼ ਹੈ ਇਸ ਲਈ ਉਨ੍ਹਾਂ ਜਿੱਥੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਉਥੇ ਨਾਲ ਹੀ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਵਜੋਂ ਇਸ ਦਿਨ ਆਪ ਣੇ ਘਰਾਂ ਉੱਪਰ ਤਿਰੰਗਾ ਲਹਿਰਾਉਣ ਅਤੇ ਦੀਵੇ ਬਾਲਣ ਲਈ ਵੀ ਕਿਹਾ।
रिपोर्ट- सुखचैन सिंह...फिरोजपुर.. पंजाब