ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 52 74 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਅਤੇ 21 29 61 85 NDPS ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ


ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 52,74,700/- ਰੁਪਏ ਡਰੱਗ ਮਨੀ ਬਰਾਮਦ ਕੀਤੀ ਅਤੇ 21, 29/61/85 NDPS ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਜ਼ਿਲ੍ਹਾ ਫਾਜ਼ਿਲਕਾ ਦੇ ਐੱਸ ਐੱਸ ਪੀ ਦੀ ਦਿਸ਼ਾ ਦੇ ਨਿਰਦੇਸ਼ਾਂ ਦੇ ਹੇਠ ਨਸ਼ਾ ਤਸਕਰਾਂ ਦੇ ਖਿਲਾਫ ਚੱਲ ਕਰੜੀ ਕਾਰਵਾਈ ਦੇ ਤਹਿਤ ਡੀਐੱਸਪੀ ਅਤੁਲ ਸੋਨੀ ਅਗਵਾਈ ਹੇਠ ਥਾਣਾ ਸਿਟੀ ਜਲਾਲਾਬਾਦ ਬਵੰਜਾ ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ ਇਕ ਅਪਰਾਧੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ
ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਝੁੱਗੇ ਕਿਸ਼ੋਰ ਸਿੰਘ ਵਾਲਾ
ਮਮਦੋਟ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਬਵੰਜਾ ਲੱਖ ਚਹੱਤਰ ਹਜਾਰ ਅਤੇ ਸੱਤ ਸੌ ਰੁਪਏ ਦੀ ਡਰੱਗ ਮਨੀ ਦੇ ਬਰਾਮਦ ਕੀਤੀ ਗਈ ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ ਦੋਸ਼ੀ ਕੋਲੋਂ ਅਜੇ ਹੋਰ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ
ਰਿਪੋਰਟ ਬਲਜੀਤ ਸਿੰਘ ਮੱਲ੍ਹੀ ਦੇ ਨਾਲ ਗੁਰਵਿੰਦਰ ਸਿੰਘ ਬਰਾੜ ਜ਼ਿਲ੍ਹਾ ਫ਼ਾਜ਼ਿਲਕਾ ਪੰਜਾਬ
रिपोर्ट- बलजीत सिंह मल्ली जलालाबाद जिला फाजिल्का पंजाब