ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਲੋਕਾਂ ਨੂੰ ਘਰਾਂ ਤੇ ਤਿਰੰਗਾ ਲਹਿਰਾਉਣ ਅਤੇ ਦੀਵੇ ਜਗਾਉਣ ਦੀ ਅਪੀਲ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਲੋਕਾਂ ਨੂੰ ਘਰਾਂ ਤੇ ਤਿਰੰਗਾ ਲਹਿਰਾਉਣ ਅਤੇ ਦੀਵੇ ਜਗਾਉਣ ਦੀ ਅਪੀਲ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਲੋਕਾਂ ਨੂੰ ਘਰਾਂ ਤੇ ਤਿਰੰਗਾ ਲਹਿਰਾਉਣ ਅਤੇ ਦੀਵੇ ਜਗਾਉਣ ਦੀ ਅਪੀਲ
-ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਬੈਠਕ
ਫਾਜਿਲ਼ਕਾ, 23 ਸਤੰਬਰ
ਫਾਜਿ਼ਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਆਈਏਐਸ ਨੇ ਕਿਹਾ ਹੈ ਕਿ ਆਜਾਦੀ ਦੀ ਲੜਾਈ ਦੇ ਮਹਾਨ ਨਾਇਕ ਸ਼ਹੀਦ-ਏ-ਆਜਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾ ਰਿਹਾ ਹੈ।
ਇਸ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 28 ਸਤੰਬਰ 2022 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਆਪਣੇ ਘਰਾਂ ਤੇ ਤਿਰੰਗਾ ਝੰਡਾ ਲਹਿਰਾਉਣ ਅਤੇ ਦੀਵੇ ਜਾਂ ਮੋਮਬਤੀਆਂ ਜਗਾਉਣ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਪ੍ਰੇਰਣਾ ਸ਼ੋ੍ਰਤ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦਿਨ ਸਾਇਕਲ ਰੈਲੀਆਂ ਅਤੇ ਕੈਂਡਲ ਮਾਰਚ ਵੀ ਜਿ਼ਲ੍ਹੇ ਵਿਚ ਆਯੋਜਿਤ ਕੀਤੇ ਜਾਣਗੇ ਇੰਨ੍ਹਾਂ ਵਿਚ ਵੀ ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਸਿ਼ਰਕਤ ਕਰਨ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਸ ਸਬੰਧੀ ਸਕੂਲਾਂ ਵਿਚ ਵੀ ਵਿਦਿਆਰਥੀਆਂ ਦੀਆਂ ਸਹਿ ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਣ।
ਬੈਠਕ ਵਿਚ ਐਸਪੀ ਸ੍ਰੀ ਮੋਹਨ ਲਾਲ, ਸਿੱਖਿਆ ਵਿਭਾਗ ਤੋਂ ਸ੍ਰੀ ਵਿਜੈ ਕੁਮਾਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ ਆਦਿ ਵੀ ਹਾਜਰ ਸਨ।
*ਰਿਪੋਰਟ ਬਲਜੀਤ ਸਿੰਘ ਮੱਲ੍ਹੀ ਜ਼ਿਲ੍ਹਾ ਫਾਜ਼ਿਲਕਾ ਪੰਜਾਬ*