ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਹੋਏ ਪਿੰਡ ਬਹਿਬਲ ਚੱਕ ਦੀ ਸਮੁੱਚੀ ਪੰਚਾਇਤ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ


ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਹੋਏ ਪਿੰਡ ਬਹਿਬਲ ਚੱਕ ਦੀ ਸਮੁੱਚੀ ਪੰਚਾਇਤ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ
ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਲਾਗੂ ਕੀਤੀਆਂ ਨੀਤੀਆਂ ਦਾ ਲੋਕਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਸਤੰਬਰ ਆਪ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਹੋਏ ਪਿੰਡ ਬਹਿਬਲ ਚੱਕ ਦੀ ਸਮੁੱਚੀ ਪੰਚਾਇਤ ਨੇ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਦੀ ਅਗਵਾਈ ਵਿੱਚ ਆਪ ਪਾਰਟੀ ਦਾ ਪੱਲਾ ਫੜ੍ਹਿਆ ਹੈ।
ਪਿੰਡ ਬਹਿਬਲ ਚੱਕ ਵਿਖੇ ਕਰਵਾਏ ਇੱਕ ਸਮਾਗਮ ਵਿਚ ਨੋਜਵਾਨ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਪਾਰਟੀ ਦੀ ਹੋਰ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਤੇ ਹਲਕੇ ਦੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਸਰਪੰਚ ਜੋਤੀ ਕੁਮਾਰੀ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਰੰਧਾਵਾ, ਮੈਂਬਰ ਪੰਚਾਇਤ ਮਨਦੀਪ ਕੋਰ, ਸੋਹਣ ਲਾਲ, ਬਲਵੰਤ ਸਿੰਘ ਤੇ ਰਾਣੀ ਵਲੋਂ ਸਮੁੱਚੀ ਪੰਚਾਇਤ ਸਮੇਤ ਸ਼ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ।
ਇਸ ਮੌਕੇ ਆਪ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਮੁੱਚੀ ਪੰਚਾਇਤ ਦਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ, ਆਪ ਪਾਰਟੀ ਦਾ ਸਮਰਥਨ ਕਰ ਰਹੇ ਹਨ ਅਤੇ ਦਿਨੋ ਦਿਨ ਆਪ ਪਾਰਟੀ ਦਾ ਕਾਫਲਾ ਵੱਡਾ ਹੋ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਹਿੱਤ ਲਈ ਕੀਤੇ ਜਾ ਰਹੇ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ 20,000 ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, 47 ਲੱਖ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜੀਰੋ ਹੋ ਗਿਆ ਹੈ, 9,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਗਿਆ ਹੈ, 100 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਆਪ ਪਾਰਟੀ ਨੇ ਮਹਿਜ 6 ਮਹਿਨਿਆਂ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਹਨ, ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨਾਂ ਕਿਹਾ ਕਿ ਆਪ ਪਾਰਟੀ ਦਾ ਕੰਮ ਬੋਲਦਾ ਹੈ ਅਤੇ ਲੋਕਹਿਤ ਲਈ ਆਪ ਪਾਰਟੀ ਦਾ ਕੰਮ ਭਵਿੱਖ ਵਿੱਚ ਵੀ ਇਸੇ ਤਰਾਂ ਬੋਲੇਗਾ।
ਪੰਜਾਬ ਗੁਰਦਾਸਪੁਰ ਤੋਂ ਜਸਵਿੰਦਰ ਸਿੰਘ ਬੇਦੀ ਦੀ ਰਿਪੋਰਟ
रिपोर्ट- जसविन्दर बेदी..बटाला.. पंजाब