ਅਧਿਆਪਕ ਰੋਸ਼ਨੀ ਘਰ ਵਾਂਗ ਹੁੰਦੇ ਹਨ ਸਾਨੂੰ ਸਤਿਕਾਰ ਦੇਣਾ ਚਾਹੀਦਾ ਹੈ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ


ਅਧਿਆਪਕ ਰੋਸ਼ਨੀ ਘਰ ਵਾਂਗ ਹੁੰਦੇ ਹਨ, ਸਾਨੂੰ ਸਤਿਕਾਰ ਦੇਣਾ ਚਾਹੀਦਾ ਹੈ- ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਲੁਧਿਆਣਾ (ਪੱਤਰ ਪ੍ਰੇਰਕ): ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਵੱਲੋਂ ਸਥਾਨਕ ਸਰਾਭਾ ਨਗਰ ਬਾਜ਼ਾਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਵਿਧਾਇਕ ਸ਼੍ਰੀ ਗੋਗੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਅਧਿਆਪਕ ਇੱਕ ਚਾਨਣ ਮੁਨਾਰੇ ਦੀ ਤਰ੍ਹਾਂ ਹੁੰਦੇ ਹਨ ਅਤੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਅਤੇ ਚੰਗੇ ਸੱਭਿਆਚਾਰ ਦੀ ਸਿਰਜਣਾ ਕਰਨ ਵਿੱਚ ਅਧਿਆਪਕ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਧਿਆਪਕ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੀਦਾ ਹੈ
ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਅਧਿਆਪਕ ਹੀ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਵੱਲ ਨਹੀਂ ਵਧ ਸਕਦਾ, ਕਿਉਂਕਿ ਸਹੀ ਕਿਹਾ ਜਾਂਦਾ ਹੈ ਕਿ 'ਅਧਿਆਪਕ ਇਕ ਮੋਮਬੱਤੀ ਦੀ ਤਰ੍ਹਾਂ ਹੈ, ਜਿਸ ਨੂੰ ਜਗਾਇਆ ਜਾ ਸਕਦਾ ਹੈ। ਹੋਰਾਂ ਦੁਆਰਾ ਪ੍ਰਕਾਸ਼ਤ ਕੀਤਾ ਜਾਂਦਾ ਹੈ। ਲਈ ਰਾਹ ਰੋਸ਼ਨ ਕਰਨ ਲਈ ਆਪਣੇ ਆਪ ਨੂੰ ਸਾੜ ਦਿੰਦਾ ਹੈ. ਇਸ ਲਈ ਇਸ ਵਿਸ਼ੇਸ਼ ਦਿਨ 'ਤੇ ਅਧਿਆਪਕਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਰਿਸ਼ਭ ਭੰਡਾਰੀ, ਵਿਸ਼ਾਲ ਬੱਤਰਾ, ਨਵੀਨ ਗੋਗਨਾ, ਵਿਪਨ, ਬਲਜੀਤ ਸਿੰਘ, ਐਡਵੋਕੇਟ ਬਿਕਰਮ ਸਿੱਧੂ, ਸਤਨਾਮ ਸਿੰਘ ਸੰਨੀ ਮਾਸਟਰ ਆਦਿ ਹਾਜ਼ਰ ਸਨ
*ਪੰਜਾਬ ਲੋਧਿਆਣਾ ਤੋਂ ਮਨਦੀਪ ਸਿੰਘ ਦੁੱਗਲ ਦੀ ਰਿਪੋਰਟ*
रिपोर्ट- मनदीप सिंह दुग्गल. जिला संवाददाता लोधियाना पंजाब