ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਪੈਂਡਿੰਗ ਕੇਸਾਂ ਨੂੰ ਜਲਦੀ ਕੀਤਾ ਜਾਵੇ ਮੁਕੰਮਲ ਡਿਪਟੀ ਕਮਿਸ਼ਨਰ


ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ, ਪੈਂਡਿੰਗ ਕੇਸਾਂ ਨੂੰ ਜਲਦੀ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਫਿਰੋਜ਼ਪੁਰ:- ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੁਆਰਾ ਕੀਤੇ ਗਏ ਕਾਰਜਾਂ ਦੀ ਸਮੀਖਿਆ ਵੀ ਕੀਤੀ।
ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਬਕਾਇਆ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਤੈਅ ਸਮੇਂ ਅਨੁਸਾਰ ਹੀ ਸਾਰਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੈਂਡਿੰਗ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਮੀਟਿੰਗ ਉਪਰੰਤ ਰਿਕਾਰਡ ਰੂਮ ਦਾ ਦੌਰਾ ਕਰ ਕੇ ਉਥੇ ਰਿਕਾਰਡ ਸੰਬੰਧੀ ਚੱਲ ਰਹੇ ਕੰਮ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਾਗਰ ਸੇਤੀਆ, ਐਸ.ਡੀ.ਐਮ. ਫਿਰੋਜ਼ਪੁਰ ਰਣਜੀਤ ਸਿੰਘ ਭੁੱਲਰ, ਐੱਸ.ਡੀ.ਐਮ. ਜ਼ੀਰਾ ਇੰਦਰਪਾਲ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
*ਫਿਰੋਜ਼ਪੁਰ ਤੋਂ ਪੱਤਰਕਾਰ ਸੁਖਚੈਨ ਸਿੰਘ ਦੀ ਰਿਪੋਰਟ*
रिपोर्ट- सुखचैन सिंह...फिरोजपुर.. पंजाब