•   Monday, 25 Nov, 2024
The Vigilance Bureau has arrested the SHO in the Punjab Ferozepur bribery case

ਵਿਜੀਲੈਂਸ ਬਿਊਰੋ ਨੇ ਪੰਜਾਬ ਫਿਰੋਜ਼ਪੁਰ ਰਿਸ਼ਵਤ ਕਾਂਡ ਵਿੱਚ ਐਸਐਚਓ ਨੂੰ ਗ੍ਰਿਫਤਾਰ ਕੀਤਾ ਹੈ

Generic placeholder image
  Varanasi ki aawaz

ਵਿਜੀਲੈਂਸ ਬਿਊਰੋ ਨੇ ਪੰਜਾਬ ਫਿਰੋਜ਼ਪੁਰ ਰਿਸ਼ਵਤ ਕਾਂਡ ਵਿੱਚ ਐਸਐਚਓ ਨੂੰ ਗ੍ਰਿਫਤਾਰ ਕੀਤਾ ਹੈ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿੱਚ ਤਾਇਨਾਤ ਐਸਐਚਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।


  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ, ਵਾਸੀ ਪਿੰਡ ਕਾਸੂ ਬੇਗ, ਜ਼ਿਲ੍ਹਾ ਫਿਰੋਜ਼ਪੁਰ ਨੇ ਉਕਤ ਪੁਲਿਸ ਅਧਿਕਾਰੀ ਰੁਪਿੰਦਰਪਾਲ ਸਿੰਘ ਖਿਲਾਫ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਹੈ।  ਕੀਤਾ ਜਾਣਾ ਹੈ

 

 ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਪਿੰਡ ਦੇ ਹੀ ਵਸਨੀਕ ਮੇਜਰ ਸਿੰਘ ਅਤੇ ਉਸ ਦੇ ਲੜਕੇ ਖਿਲਾਫ ਮਾਮਲਾ ਦਰਜ ਕਰਕੇ ਉਕਤ ਦੋਸ਼ੀ ਐੱਸ.ਐੱਚ.ਓ.  ਜਦੋਂਕਿ ਉਕਤ ਪੁਲਿਸ ਅਧਿਕਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਲੈ ਚੁੱਕਾ ਹੈ।  ਜਾਂਚ ਦੌਰਾਨ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  *ਵੀ.ਕੇ.ਏ.  ਨੈਸ਼ਨਲ ਨਿਊਜ਼ ਚੈਨਲ ਪੰਜਾਬ ਫਿਰੋਜ਼ਪੁਰ ਤੋਂ ਸੁਖਚੈਨ ਸਿੰਘ ਦੀ ਰਿਪੋਰਟ*

रिपोर्ट- सुखचैन सिंह...फिरोजपुर.. पंजाब
Comment As:

Comment (0)